ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸਸਕਾਰ, ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਲੋਕਾਂ ਨੇ ਭਿੱਜੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸਸਕਾਰ, ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਲੋਕਾਂ ਨੇ ਭਿੱਜੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਕਾਂਗਸਰੀ ਆਗੂਆਂ ਵਲੋਂ ਜਾਂਚ ਦੀ ਮੰਗ, ਇਕ ਹਾਦਸੇ ‘ਚ ਗਈ ਸੀ ਜਾਨ

ਸਰਦੂਲਗੜ੍ਹ-3 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬ ਕਾਂਗਰਸ ਦੇ ਆਗੂ ਤੇ ਤਲਵੰਡੀ ਸਾਬੋ ਹਲਕੇ ਦੇ ਪਾਰਟੀ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦਾ ਅੱਜ ਸ਼ਾਮ 3 ਵਜੇ ਬਠਿੰਡਾ ਦੇ ਦਾਣਾ ਮੰਡੀ ਸਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਹਜ਼ਾਰਾਂ ਦੀ ਗਿਣਤੀ ‘ਚ ਹਾਜ਼ਰ ਲੋਕਾਂ ਨੇ ਭਿੱਜੀਆਂ ਅੱਖਾਂ ਨਾਲ ਇਸ ਵਿੱਛੜੇ ਆਗੂ ਨੂੰ ਅੰਤਿਮ ਵਿਦਾਇਗੀ ਦਿੱਤੀ। ਜ਼ਿਕਰ ਯੋਗ ਹੈ ਕਿ ਬੀਤੇ ਕੱਲ੍ਹ ਹਰਿਆਣਾ ਦੇ ਪਾਣੀਪਤ ਨੇੜੇ ਇਕ ਭਿਆਨਕ ਹਾਦਸੇ ‘ਚ ਉਨ੍ਹਾਂ ਦੀ ਜਾਨ ਚਲੀ ਗਈ ਸੀ। ਖੁਸ਼ਬਾਜ ਜਟਾਣਾ ਦੇ ਸਪੁੱਤਰ ਤੇ ਦੂਜੇ ਪਰਿਵਾਰ ਨੇ ਉਨ੍ਹਾਂ ਦੀ ਚਿਖ਼ਾ ਨੂੰ ਅਗਨੀ ਦਿਖਾਈ।
ਅੰਤਿਮ ਸਸਕਾਰ ਮੌਕੇ ਪਹੁੰਚੇ ਵੱਡੇ ਆਗੂ
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪ੍ਰਗਟ ਸਿੰਘ, ਕੁਸ਼ਲਦੀਪ ਸਿੰਘ ਢਿੱਲੋਂ, ਵਿਜੈਇੰਦਰ ਸਿੰਗਲਾ, ਬਿਕਰਮ ਸਿੰਘ ਮੋਫਰ ਤੋਂ ਇਲਾਵਾ ਵੱਡੀ ਗਿਣਤੀ ‘ਚ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਹੋਰ ਲੋਕ ਹਾਜ਼ਰ ਸਨ।
ਕਾਂਗਰਸੀ ਆਗੂਆਂ ਵੱਲੋਂ ਜਾਂਚ ਦੀ ਮੰਗ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗ ਕੀਤੀ ਕਿ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ। ਸੜਕ ਦੇ ਇਕ ਪਾਸੇ ਖੜ੍ਹੇ ਲੋਕਾਂ ਨਾਲ ਇਸ ਤਰਾਂ ਦਾ ਹਾਦਸਾ ਵਾਪਰ ਜਾਣਾ ਕਈ ਤਰਾਂ ਦੇ ਸਵਾਲ ਖੜ੍ਹੇ ਕਰਦਾ ਹੈ।

Read Previous

ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

Leave a Reply

Your email address will not be published. Required fields are marked *

Most Popular

error: Content is protected !!