ਖਾਲਸਾ ਕਾਲਜ ਪਟਿਆਲਾ ਦੇ ਖਿਡਾਰੀਆਂ ਦੀ ਇਤਿਹਾਸਕ ਪ੍ਰਾਪਤੀ, 6 ਖਿਡਾਰੀ ਮਹਾਰਾਜ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ

ਖਾਲਸਾ ਕਾਲਜ ਪਟਿਆਲਾ ਦੇ ਖਿਡਾਰੀਆਂ ਦੀ ਇਤਿਹਾਸਕ ਪ੍ਰਾਪਤੀ, 6 ਖਿਡਾਰੀ ਮਹਾਰਾਜ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ

6 ਖਿਡਾਰੀ ਮਹਾਰਾਜ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ

ਸਰਦੂਲਗੜ੍ਹ, 27 ਮਈ 2026 (ਪ੍ਰਕਾਸ਼ ਸਿੰਘ ਜ਼ੈਲਦਾਰ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਪਟਿਆਲਾ ਦੇ ਖਿਡਾਰੀਆਂ ਨੇ ਇਤਿਹਸਕ ਪ੍ਰਾਪਤੀ ਹਾਸਲ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਇਸ ਕਾਲਜ ਦੇ 6 ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਬਦਲੇ ‘ਮਹਾਰਾਜਾ ਰਣਜੀਤ ਸਿੰਘ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ।

ਖਿਡਾਰੀਆਂ ਦੇ ਨਾਮ ਤੇ ਖੇਡ :
ਮਨਪ੍ਰੀਤ ਸਿੰਘ, ਬਨੀਤਾ ਸ਼ਰਮਾ, ਮਨਦੀਪ ਕੌਰ, ਕਰਮਜੀਤ ਸਿੰਘ (ਹੈਂਡਬਾਲ) ਸੰਗਮਪ੍ਰੀਤ ਸਿੰਘ ਬੀਸਲਾ, ਪ੍ਰਭਜੋਤ ਕੌਰ (ਤੀਰਅੰਦਾਜ਼ੀ) ਇਸ ਤੋਂ ਇਲਾਵਾ ਕਾਲਜ ਦੀ ਵਿਦਿਆਰਥਣ ਵਰਲਡ ਕੱਪ ਤੇ ਏਸ਼ੀਅਨ ਗੇਮਜ਼ ਵਿਚ ਤਮਗਾ ਜੇਤੂ ਪਰਨੀਤ ਕੌਰ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖਿਡਾਰੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਦੇ ਖਿਡਾਰੀਆਂ ਨੇ ਦੇਸ਼ ਦਾ ਨਾਂਅ ਅੰਤਰਰਾਸ਼ਟਰੀ ਪੱਧਰ ‘ਤੇ ਉਚਾ ਕੀਤਾ ਹੈ।

ਸੰਸਥਾ ਦੇ ਪ੍ਰਿੰਸੀਪਲ ਧਰਮਿੰਦਰ ਸਿੰਘ ਉੱਭਾ ਨੇ ਕਾਲਜ ਦੇ ਵਿਿਦਆਰੀਆਂ ਦੀ ਮਾਣਮੱਤੀ ਪ੍ਰਾਪਤੀ ਦੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਖਾਲਸਾ ਕਾਲਜ ਪਟਿਆਲਾ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ‘ਚ ਵੀ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ।

Read Previous

ਹਾਈਕੋਰਟ ਦੇ ਹੁਕਮਾਂ ‘ਤੇ ਭਰਤੀ ਹੋਏ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਦੇਣਾ ਮੰਦਭਾਗਾ – ਸੋਢੀ, ਢਿੱਲੋਂ

Leave a Reply

Your email address will not be published. Required fields are marked *

Most Popular

error: Content is protected !!