19 ਅਪ੍ਰੈਲ ਨੂੰ ਜਥਾ ਵਾਪਸ ਭਾਰਤ ਪਰਤ ਆਵੇਗਾ।
ਸਰਦੂਲਗੜ੍ਹ, 7 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਪਾਕਿਸਤਾਨ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ‘ਚ ਸ਼ਾਮਲ ਹੋਣ ਲਈ 2800 ਤੋਂ ਵੱਧ ਭਾਰਤੀ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਵੇਗਾ। ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਕੁੱਲ 2840 ਵੀਜ਼ੇ ਜਾਰੀ ਕੀਤੇ ਗਏ ਹਨ।
ਇਹ ਜਥਾ 10 ਅਪ੍ਰੈਲ ਤੋਂ 19 ਅਪ੍ਰੈਲ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲਵੇਗਾ।
ਵੀਜ਼ਿਆਂ ਦੀ ਵੰਡ (ਰਾਜ ਅਨੁਸਾਰ):
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1763, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 409, ਜੰਮੂ ਨੂੰ 176, ਉੱਤਰ ਪ੍ਰਦੇਸ਼ ਨੂੰ 78, ਅਕਾਲੀ ਦਲ (ਅੰਮ੍ਰਿਤਸਰ) ਨੂੰ 114 ਅਤੇ ਉੱਤਰਾਖੰਡ ਨੂੰ 35 ਵੀਜ਼ੇ ਜਾਰੀ ਕੀਤੇ ਗਏ ਹਨ।
ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਸ਼ਰਧਾਲੂ 10 ਅਪ੍ਰੈਲ ਨੂੰ ਜਥੇ ਦੇ ਰੂਪ ਵਿੱਚ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਣਗੇ। ਜਥਾ ਉੱਥੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰੇਗਾ। 19 ਅਪ੍ਰੈਲ ਨੂੰ ਜਥਾ ਵਾਪਸ ਭਾਰਤ ਪਰਤ ਆਵੇਗਾ।