ਬੇਅਦਬੀ ਕਾਨੂੰਨ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਦਾਇਰ

ਬੇਅਦਬੀ ਕਾਨੂੰਨ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ

ਬੇਅਦਬੀ ਕਾਨੂੰਨ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ

ਸਰਦੂਲਗੜ੍ਹ, 22 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ “ਜਾਗਤ ਜੋਤਿ ਸ੍ਰੀ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਸੋਧ ਬਿੱਲ” ਨੂੰ ਕਾਨੂੰਨ ਬਣਨ ਤੋਂ ਬਾਅਦ ਹਾਈਕੋਰਟ ਵਿਚ ਚੁਣੌਤੀ ਦਿੱਤੇ ਜਾਣ ਦੀ ਖ਼ਬਰ ਹੈ। ਜ਼ਿਕਰ ਯੋਗ ਹੈ ਕਿ ਹਾਲ ਹੀ ਵਿਚ ਗਵਰਨਰ ਦੇ ਦਸਤਖ਼ਤਾਂ ਤੋਂ ਬਾਅਦ ਸਰਕਾਰ ਵੱਲੋਂ ਇਸ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਜਲੰਧਰ ਨਿਵਾਸੀ ਸਿਮਰਨਜੀਤ ਸਿੰਘ ਨਾਮਕ ਵਿਅਕਤੀ ਨੇ ਪਟੀਸ਼ਨ ਦਾਇਰ ਕੀਤੀ ਹੈ।ਜਿਸ ਵਿਚ ਦਲੀਲ ਹੈ ਕਿ ਇਹ ਕਾਨੂੰਨ ਧਰਮ ਨਿਰਪੱਖਤਾ ਸਿਧਾਂਤ ਦਾ ਉਲੰਘਣਾ ਕਰਦਾ ਹੈ। ਇਸ ਵਿਚ ਕਿਸੇ ਹੋਰ ਧਰਮ ਦਾ ਜ਼ਿਕਰ ਨਹੀਂ ਕੀਤਾ ਗਿਆ।

ਇਸ ਤੋਂ ਇਲਾਵਾ ਪਟੀਸ਼ਨ ਵਿਚ ਹਿਾ ਗਿਆ ਹੈ ਕਿ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ, ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ ਅਧੀਨ ਅਉਂਦਾ ਹੈ, ਜਿਸ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲਾਜ਼ਮੀ ਹੁੰਦੀ ਹੈ। ਪਰ ਇਸ ਕਾਨੂੰਨ ਨੂੰ ਰਾਜਪਾਲ ਦੇ ਦਸਤਖ਼ਤਾਂ ‘ਤੇ ਹੀ ਨੋਟੀਫਾਈ ਕਰ ਦਿੱਤਾ ਗਿਆ।

ਅਉਣ ਵਾਲੇ ਦਿਨਾਂ ‘ਚ ਇਸ ਮਾਮਲੇ ‘ਤੇ ਹਾਈਕੋਰਟ ਵੱਲੋਂ ਸੁਣਵਾਈ ਕਤਿੇ ਜਾਣ ਦੀ ਸੰਭਾਵਨਾ ਹੈ।

Read Previous

ਪੰਜਾਬ ਮੁਲਾਜ਼ਮ ਤੇ ਸਾਂਝਾ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀ ਗਈ, ਮੁਲਾਜ਼ਮ ਆਗੂ ਵੱਲੋਂ ਸਰਕਾਰ ਦੇ ਨਾਂਹ ਪੱਖੀ ਵਤੀਰੇ ਦੀ ਨਿਖੇਧੀ

Leave a Reply

Your email address will not be published. Required fields are marked *

Most Popular

error: Content is protected !!