ਮਹਿਲਾ ਸਮੇਤ 4 ਵਿਅਕਤੀ ਕਾਬੂ
ਸਰਦੂਲਗੜ੍ਹ, 8 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਬੀਤੇ ਕੱਲ੍ਹ ਇੱਕ ਵੱਡੀ ਕਾਮਯਾਬੀ ਹੱਥ ਲੱਗੀ ਹੈ। ਮੇਹਟਾਂ-ਮੇਹਲੀ ਬਾਈਪਾਸ ‘ਤੇ ਪੁਲਿਸ ਨੇ ਇਕ ਮਹਿਲਾ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 16.8 ਕਿਲੋ ਹੈਰੋਇਨ ਬਰਾਮਦ ਕੀਤੀ ਹ, ਜਿਸਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੁਪਤ ਸੂਚਨਾਂ ਮਿਲੀ ਸੀ ਕਿ ਅੰਮ੍ਰਿਤਸਰ ਵਾਲੇ ਪਾਸੇ ਤੋਂ ਨਸ਼ੇ ਦੀ ਇਕ ਵੱਡੀ ਖੇਪ ਆ ਰਹੀ ਹੈ। ਇਸ ਦੌਰਾਨ ਉਕਤ ਬਾਈਪਾਸ ‘ਤੇ ਬਲੈਨੋ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਕਾਰਾਂ ਸਵਾਰਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਟਾਇਰਾਂ ਵਿਚ ਗੋਲੀਆਂ ਚਲਾ ਕੇ ਵਾਹਨ ਨੂੰ ਰੋਕਿਆ ਤੇ ਸਵਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ।
ਕਪੂਰਥਲਾ ਜ਼ਿਲ੍ਹੇ ਦੇ ਪੁਲਿਸ ਮੁਖੀ ਗੌਰਵ ਤੂਰਾ ਮੁਤਾਬਿਕ ਫੜੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਸੁਲਤਾਨਪੁਰ ਲੋਧੀ, ਸੁਮਨਪ੍ਰੀਤ ਕੌਰ ਅੰਮ੍ਰਿਤਸਰ ਦੇ ਗੋਹਲਵਾਰ, ਹਰਪਾਲ ਸਿੰਘ ਤੇ ਜਸਕਰਨਬੀਰ ਸਿੰਘ ਅੰਮ੍ਰਿਤਸਰ ਦੇ ਪਿੰਡ ਦੌਕੇ ਵੱਜੋਂ ਹੋਈ ਹੈ॥
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਨਸ਼ੇ ਦੀ ਇਹ ਵੱਡੀ ਖੇਪ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਤੋਂ ਲਿਆਦੀ ਗਈ ਸੀ, ਜਿਸ ਨੂੰ ਅੱਗੇ ਚੰਡੀਗੜ੍ਹ ‘ਚ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵਲੋਂ ਬਣਦੀ ਕਾਨੂੰਨੀ ਧਾਰਾ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।