ਫੱਤਾ ਮਾਲੋਕਾ ਦੇ ਕਈ ਪ੍ਰੀਵਾਰ ਪਾਰਟੀ ‘ਚ ਹੋਏ ਸ਼ਾਮਲ
ਸਰਦੂਲਗੜ੍ਹ-23 ਮਾਰਚ (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬ ਸਰਕਾਰ ਦੇ ਕਾਰਜਕਾਲ ਦਾ ਆਖਰੀ ਸਾਲ ਸ਼ੁਰੂ ਹੁੰਦਿਆਂ ਹੀ ਰਾਜਨੀਤਕ ਪਾਰਟੀਆਂ ਨੇ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਆਧਾਰ ਬਣਾ ਕੇ ਰਾਜ ਅੰਦਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ‘ਚ ਅਜਿਹਾ ਤਾਜ਼ਾ ਰਾਜਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ।
ਅਕਾਲੀ ਦਲ ਵਾਰਸ ਪੰਜਾਬ ਨੂੰ ਮਿਲਿਆ ਹੁੰਗਾਰਾ :
ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਵਿਖੇ ਸੱਤਾ ਧਿਰ ਪਾਰਟੀ ਦੇ ਟਕਸਾਲੀ ਵਰਕਰ ਹਾਕਮ ਸਿੰਘ ਬਾਜਵਾ ਆਪਣੇ ਸਾਥੀਆਂ ਸਮੇਤ ‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਲ ਹੋ ਗਏ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਕੋਟਧਰਮੂ ਤੇ ਹਲਕਾ ਇੰਚਾਰਜ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਪਾਰਟੀ ‘ਚ ਸ਼ਾਮਲ ਹੋਣ ਵਾਲਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਪੰਜਾਬ ਨੂੰ ਇੱਕ ਮਜ਼ਬੂਤ ਖੇਤਰੀ ਤੇ ਪੰਥਕ ਪਾਰਟੀ ਦੇ ਲੋੜ ਹੈ।
ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦੇ ਨਾਮ :
ਹਾਕਮ ਸਿੰਘ ਬਾਜਵਾ, ਜਸਵਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਤੇਜ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ, ਮੱਘਰ ਸਿੰਘ, ਗੁਰਮੁੱਖ ਸਿੰਘ ਨੇ ਆਪ ਦਾ ਸਾਥ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।