ਸਰਦੂਲਗੜ੍ਹ ਦੀਆਂ ਮੰਡੀਆਂ ਵਿਚ ਕਈ-ਕਈ ਦਿਨਾਂ ਤੋਂ ਬੈਠੇ ਨੇ ਕਿਸਾਨ, ਖਰੀਦ ਪ੍ਰਬੰਧਾਂ ‘ਚ ਸੁਧਾਰ ਨਾ ਹੋਇਆ ਤਾਂ ਕਰਾਂਗੇ ਸੰਘਰਸ਼–ਬਿਕਰਮ ਸਿੰਘ ਮੋਫਰ
ਸਰਦੂਲਗੜ੍ਹ,16 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੀਆਂ ਮੰਡੀਆਂ ਵਿਚ ਆ ਰਹੀ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਜਾਣਨ ਦੇ ਲਈ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ ਵੱਲੋਂ ਝੁਨੀਰ, ਕੋਟਧਰਮੂ ਤੇ ਭੰਮੇ ਕਲਾਂ ਦੀ ਅਨਾਜ਼ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕੀਤੀ।
ਬੁਨਿਆਦੀ ਸਹੂਲਤਾਂ ਦੀ ਘਾਟ
ਕਾਂਗਰਸੀ ਆਗੂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੰਡੀਆਂ ‘ਚ ਬੁਨਿਆਦੀ ਸਹੂਲਤਾਂ ਦੀ ਵੱਡੀ ਘਾਟ ਹੈ।ਕਣਕ ਲੈ ਕੇ ਆਉਂਦੇ ਕਿਸਾਨਾਂ ਨੂੰ ਪਾਣੀ, ਛਾਂ ਤੇ ਪਖ਼ਾਨਿਆਂ ਦੀ ਅਣਹੋਂਦ ਜਿਹੀਆਂ ਸਮੱਸਿਆਵਾਂ ਨਾਲ ਵੀ ਜੂਝਣਾ ਪੈ ਰਿਹਾ ਹੈ। ਸਾਬਕਾ ਚੇਅਰਮੈਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਖਰੀਦ ਤੇ ਚੁਕਾਈ ਨਾਲੋ ਨਾਲ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਖੱਜਲ ਖੁਆਰੀ ਨਾ ਹੋਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੁਧਾਰ ਨਾ ਹੋਇਆ ਤਾਂ ਉਹ ਸਰਕਾਰ ਦੇ ਖਿਲਾਫ ਝੰਡਾ ਚੁੱਕਣ ਲਈ ਮਜ਼ਬੂਰ ਹੋਣਗੇ।
ਇਸ ਮੌਕੇ ਖਿਆਲੀ ਚਹਿਲਾਂ ਵਾਲੀ, ਝੁਨੀਰ, ਭੰਮੇ ਕਲਾਂ, ਕੋਟਧਰਮੂ ਦੇ ਕਿਸਾਨਾਂ ਨੇ ਆਪੋ ਆਪਣੀਆਂ ਮੁਸ਼ਕਿਲਾਂ ਦੱਸੀਆਂ [