ਮੌਸਮ ਵਿਭਾਗ ਵਲੋਂ ਪੰਜਾਬ ਦੇ 22 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਭਵਿੱਖਬਾਣੀ

ਮੌਸਮ ਵਿਭਾਗ ਵਲੋਂ ਪੰਜਾਬ ਦੇ 22 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਭਵਿੱਖਬਾਣੀ

9 ਅਪ੍ਰੈਲ ਤੱਕ ਮੀਂਹ ਦਾ ਮੌਸਮ ਬਣਿਆ ਰਹਿ ਸਕਦਾ ਹੈ।

ਸਰਦੂਲਗੜ੍ਹ-4 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)
ਮੌਸਮ ਵਿਭਾਗ ਵੱਲੋਂ ਸੰਭਾਵੀ ਖ਼ਰਾਬ ਮੌਸਮ ਦੀ ਭਵਿੱਖਬਾਣੀ ਕਰਦੇ ਹੋਏ ਪੰਜਾਬ ਦੇ 22 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਗਰਜ, ਚਮਕ ਨਾਲ ਮੀਂਹ ਪੈਣ ਤੇ ਗੜੇਮਾਰੀ ਦੀ ਸੰਭਾਵਨਾਂ ਜਤਾਈ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰਪਾਲ ਦੇ ਮੁਤਾਬਿਕ ਇਸ ਦਾ ਵੱਡਾ ਕਾਰਨ ਪੱਛਮੀ ਇਲਾਕਿਆਂ ‘ਚ ਮੌਸਮ ਦਾ ਵਿਗਾੜ ਹੈ, ਜੋ ਇਸ ਵੇਲੇ ਅਫਗਾਨਿਸਤਾਨ ਤੇ ਪਾਕਿਸਤਾਨ ਉੱਪਰ ਸਰਗਰਮ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਉੱਪਰ ਬਣੇ ਚੱਕਰਵਾਤੀ ਚੱਕਰ ਵੀ ਇਸ ਦਾ ਕਾਰਨ ਬਣ ਰਹੇ ਹਨ। ਜਿਸ ਦੀ ਵਜ੍ਹਾ ਨਾਲ ਪਠਾਣਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਮੋਹਾਲੀ ਜ਼ਿਲ੍ਹਿਆਂ ਵਿਚ ਬਿਜਲੀ ਡਿਗਣ ਤੇ ਗੜੇਮਾਰੀ ਦਾ ਖ਼ਤਰਾ ਬਣਿਆ ਹੋਇਆ ਹੈ।
ਬਾਕੀ ਦੇ 14 ਜ਼ਿਲ੍ਹਿਆਂ ‘ਚ ਵੀ ਤੇਜ਼ ਹਵਾਵਾਂ ਚੱਲਣ ਤੇ ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। 9 ਅਪ੍ਰੈਲ ਤੱਕ ਮੀਂਹ ਦਾ ਮੌਸਮ ਬਣਿਆ ਰਹਿ ਸਕਦਾ ਹੈ।

Read Previous

ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸਸਕਾਰ, ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਲੋਕਾਂ ਨੇ ਭਿੱਜੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Read Next

ਪੰਜਾਬੀ ਯੂਨੀਵਰਸਿਟੀ ਪਟੀਆਲਾ ਦੇ ਕਾਂਸਟੀਚੂਐਂਟ ਕਾਲਜਾਂ ਵਿੱਚ ਦਾਖ਼ਲੇ ਸ਼ੁਰੂ, ਪ੍ਰਾਸਪੈਕਟ ਪ੍ਰਕਿਰਿਆ ਹੋਈ ਮੁਕੰਮਲ

Leave a Reply

Your email address will not be published. Required fields are marked *

Most Popular

error: Content is protected !!